/uploads/images/ads/ad1.webp
Breaking News

ਯੂਕਰੇਨ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗੱਲਬਾਤ, ਵੋਲੋਦੀਮੀਰ ਜ਼ੇਲੇਂਸਕੀ ਸਤੰਬਰ ‘ਚ ਕਰਨਗੇ ਭਾਰਤ ਦਾ ਦੌਰਾ

top-news
  • 12 Aug, 2025
/uploads/images/ads/ad1.webp

ਮੁਹਾਲੀ : ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ 11 ਅਗਸਤ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫ਼ੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਗੱਲਬਾਤ ਨੂੰ ਮਹੱਤਵਪੂਰਨ ਅਤੇ ਸਕਾਰਾਤਮਕ ਦੱਸਿਆ ਹੈ। ਇਸ ਚਰਚਾ ਦੌਰਾਨ ਦੁਵੱਲੇ ਸਹਿਯੋਗ, ਯੁੱਧ ਦੀ ਸਥਿਤੀ ਅਤੇ ਭਵਿੱਖ ਦੀਆਂ ਸੰਭਾਵਨਾਵਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਹੈ। ਵੋਲੋਦੀਮੀਰ ਜ਼ੇਲੇਂਸਕੀ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਐਕਸ 'ਤੇ ਗੱਲਬਾਤ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਗੱਲਬਾਤ ਲੰਬੀ ਅਤੇ ਗੰਭੀਰ ਸੀ, ਜਿਸ ਵਿੱਚ ਦੁਨੀਆ ਦੀ ਮੌਜੂਦਾ ਕੂਟਨੀਤਕ ਸਥਿਤੀ ਅਤੇ ਯੂਕਰੇਨ-ਭਾਰਤ ਸਬੰਧਾਂ 'ਤੇ ਚਰਚਾ ਕੀਤੀ ਗਈ।

ਵੋਲੋਦੀਮੀਰ ਜ਼ੇਲੇਂਸਕੀ ਨੇ ਯੂਕਰੇਨ ਦੇ ਨਾਗਰਿਕਾਂ ਲਈ ਭਾਰਤ ਦੇ ਸਮਰਥਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਵੋਲੋਦੀਮੀਰ ਜ਼ੇਲੇਂਸਕੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰੂਸ ਦੁਆਰਾ ਹਾਲ ਹੀ ਵਿੱਚ ਕੀਤੇ ਗਏ ਹਮਲਿਆਂ, ਖਾਸ ਕਰਕੇ ਜ਼ਪੋਰਿਜ਼ੀਆ ਵਿੱਚ ਇੱਕ ਬੱਸ ਸਟੇਸ਼ਨ 'ਤੇ ਕੀਤੇ ਗਏ ਹਮਲੇ ਬਾਰੇ ਜਾਣਕਾਰੀ ਦਿੱਤੀ ਹੈ। ਜਿਸ ਵਿੱਚ ਬਹੁਤ ਸਾਰੇ ਲੋਕ ਜ਼ਖਮੀ ਹੋਏ ਸਨ। ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਕੂਟਨੀਤਕ ਹੱਲ ਦੀ ਉਮੀਦ ਹੁੰਦੀ ਹੈ, ਰੂਸ ਹਮਲਾ ਅਤੇ ਹਿੰਸਾ ਜਾਰੀ ਰੱਖਦਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਐਕਸ 'ਤੇ ਪੋਸਟ ਕੀਤਾ ਕਿ, ‘ਰਾਸ਼ਟਰਪਤੀ ਵੋਲੇਦੀਮੀਰ ਜ਼ੇਲੇਂਸਕੀ ਨਾਲ ਗੱਲ ਕਰਕੇ ਖੁਸ਼ੀ ਹੋਈ। ਭਾਰਤ ਯੁੱਧ ਦੇ ਜਲਦੀ ਅਤੇ ਸ਼ਾਂਤੀਪੂਰਨ ਹੱਲ ਦੇ ਹੱਕ ਵਿੱਚ ਹੈ। ਭਾਰਤ ਯੂਕਰੇਨ ਨਾਲ ਮਜ਼ਬੂਤ ਦੁਵੱਲੇ ਸਬੰਧਾਂ ਨੂੰ ਬਣਾਈ ਰੱਖਣ ਅਤੇ ਟਕਰਾਅ ਨੂੰ ਖਤਮ ਕਰਨ ਵਿੱਚ ਮਦਦ ਕਰਨ ਲਈ ਵਚਨਬੱਧ ਹੈ। ਵੋਲੇਦੀਮੀਰ ਜ਼ੇਲੇਂਸਕੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਯੂਕਰੇਨ ਦਾ ਦੌਰਾ ਕਰਨ ਦਾ ਸੱਦਾ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੋਲੋਦੀਮੀਰ ਜ਼ੇਲੇਂਸਕੀ ਨੂੰ ਭਾਰਤ ਦਾ ਸੱਦਾ ਵੀ ਦਿੱਤਾ ਹੈ। ਦੋਵੇਂ ਨੇਤਾ ਭਵਿੱਖ ਵਿੱਚ ਇੱਕ ਦੂਜੇ ਦੇ ਦੇਸ਼ ਦਾ ਦੌਰਾ ਕਰਨ ਲਈ ਸਹਿਮਤ ਹੋਏ ਹਨ। 

/uploads/images/ads/ad1.webp

Leave a Reply

Your email address will not be published. Required fields are marked *