Create your Account
Breaking News
ਭਾਰੀ ਮੀਂਹ ਕਾਰਨ ਯਾਤਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ ਜੀ ਦੀ ਯਾਤਰਾ ਦੋ ਦਿਨਾਂ ਲਈ ਬੰਦ
ਅੰਤਰਰਾਸ਼ਟਰੀ ਯੋਗ ਦਿਵਸ : ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਲੋਕਾਂ ਨੂੰ ਵਧਾਈ, ਕਿਹਾ- ਯੋਗ ਨੂੰ ਜ਼ਿੰਦਗੀ ਦਾ ਬਣਾਓ ਹਿੱਸਾ
ਪੰਜਾਬੀ ਗਾਇਕ ਗੁਰ ਸਿੱਧੂ ਨੂੰ ਲੱਗਿਆ ਗਹਿਰਾ ਸਦਮਾ, ਪਿਤਾ ਦਾ ਹੋਇਆ ਦੇਹਾਂਤ

ਮੁਹਾਲੀ - ਮਸ਼ਹੂਰ ਪੰਜਾਬੀ ਗਾਇਕ ਗੁਰ ਸਿੱਧੂ ਨੂੰ ਉਸ ਸਮੇਂ ਵੱਡਾ ਸਦਮਾ ਲੱਗਿਆ ਹੈ, ਜਦੋਂ ਉਨ੍ਹਾਂ ਦੇ ਪਿਤਾ ਸੁਖਬੀਰ ਸਿੰਘ ਸਿੱਧੂ ਦਾ ਬੀਤੀ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਗੁਰ ਸਿੱਧੂ ਦੇ ਪਿਤਾ ਸੁਖਬੀਰ ਸਿੰਘ ਸਿੱਧੂ ਪੰਜਾਬ ਦੇ ਪਿੰਡ ਚੱਕ ਫਤਿਹ ਸਿੰਘ ਵਾਲਾ ਦੇ ਸਰਪੰਚ ਸਨ। ਉਨ੍ਹਾਂ ਦੇ ਦੇਹਾਂਤ ਦੀ ਪੁਸ਼ਟੀ ਭੁੱਚੋ ਮੰਡੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਦੁੱਖ ਸਾਂਝਾ ਕਰਕੇ ਕੀਤੀ ਹੈ। ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਆਪਣੀ ਪੋਸਟ ਵਿੱਚ ਲਿਖਿਆ ਹੈ ਕਿ "ਬੀਤੀ ਰਾਤ ਪੰਜਾਬੀ ਲੋਕ ਗਾਇਕ ਗੁਰ ਸਿੱਧੂ ਦੇ ਪਿਤਾ ਅਤੇ ਮੇਰੇ ਪਿੰਡ ਚੱਕ ਫਤਹਿ ਸਿੰਘ ਵਾਲਾ ਦੇ ਸਰਪੰਚ ਸਰਦਾਰ ਸੁਖਬੀਰ ਸਿੰਘ ਸਿੱਧੂ ਦਿਲ ਦਾ ਦੌਰਾ ਪੈਣ ਕਾਰਨ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ। ਵਾਹਿਗੁਰੂ ਜੀ ਸਰਦਾਰ ਸੁਖਬੀਰ ਸਿੰਘ ਸਿੱਧੂ ਜੀ ਦੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ"।
Leave a Reply
Your email address will not be published. Required fields are marked *