Create your Account
Breaking News
ਭਾਰੀ ਮੀਂਹ ਕਾਰਨ ਯਾਤਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ ਜੀ ਦੀ ਯਾਤਰਾ ਦੋ ਦਿਨਾਂ ਲਈ ਬੰਦ
ਅੰਤਰਰਾਸ਼ਟਰੀ ਯੋਗ ਦਿਵਸ : ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਲੋਕਾਂ ਨੂੰ ਵਧਾਈ, ਕਿਹਾ- ਯੋਗ ਨੂੰ ਜ਼ਿੰਦਗੀ ਦਾ ਬਣਾਓ ਹਿੱਸਾ
ਸੁਸ਼ੀਲ ਕੁਮਾਰ ਨੂੰ ਲੱਗਾ ਵੱਡਾ ਝਟਕਾ, ਮਾਨਯੋਗ ਸੁਪਰੀਮ ਕੋਰਟ ਨੇ ਆਤਮ ਸਮਰਪਣ ਕਰਨ ਦਾ ਦਿੱਤਾ ਹੁਕਮ

ਮੁਹਾਲੀ : ਮਾਨਯੋਗ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਸਖ਼ਤ ਹੁਕਮ ਦਿੱਤਾ ਹੈ। ਪਹਿਲਵਾਨ ਸਾਗਰ ਧਨਖੜ ਦੇ ਕਤਲ ਮਾਮਲੇ ਦੇ ਦੋਸ਼ੀ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਮਾਨਯੋਗ ਸੁਪਰੀਮ ਕੋਰਟ ਨੇ ਇੱਕ ਹਫ਼ਤੇ ਵਿੱਚ ਆਤਮ ਸਮਰਪਣ ਕਰਨ ਦਾ ਹੁਕਮ ਦਿੱਤਾ ਹੈ।
ਇਹ ਮਾਮਲਾ 5 ਮਈ 2021 ਦਾ ਹੈ, ਜਿਥੇ ਦਿੱਲੀ ਦੇ ਛਤਰਸਾਲ ਸਟੇਡੀਅਮ ਵਿੱਚ ਸਾਗਰ ਧਨਖੜ ਨੂੰ ਡੱਡਿਆਂ ਨਾਲ ਬੇਰਿਹਮੀ ਨਾਲ ਮਾਰਿਆ ਗਿਆ। ਸਾਗਰ ਧਨਖੜ ਨੂੰ ਜਾਨਵਰਾਂ ਵਾਂਗ ਮਾਰਿਆ ਗਿਆ, ਜਿਸ ਕਾਰਨ ਉਸ ਦੀਆਂ ਹੱਡੀਆਂ ਤੱਕ ਟੁੱਟ ਗਈਆਂ, ਦਰਦ ਵਿੱਚ ਤੜਪ ਰਹੇ ਸਾਗਰ ਧਨਖੜ ਨੇ ਹਸਪਤਾਲ ਵਿੱਚ ਆਖਰੀ ਸਾਹ ਲਏ। ਸਾਗਰ ਦੀ ਹੱਤਿਆ ਦੇ ਆਰੋਪ ਵਿੱਚ ਸੁਸ਼ੀਲ ਕੁਮਾਰ ਦੋਸ਼ੀ ਪਾਇਆ ਗਿਆ। ਹੁਣ ਮਾਨਯੋਗ ਸੁਪਰੀਮ ਕੋਰਟ ਨੇ ਸੁਸ਼ੀਲ ਕੁਮਾਰ ਨੂੰ ਹੁਕਮ ਦਿੱਤਾ ਹੈ ਕਿ ਸੁਸ਼ੀਲ ਨੂੰ ਆਤਮ ਸਮਰਪਣ ਕਰਨਾ ਪਵੇਗਾ।
Leave a Reply
Your email address will not be published. Required fields are marked *