Create your Account
Breaking News
ਭਾਰੀ ਮੀਂਹ ਕਾਰਨ ਯਾਤਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ ਜੀ ਦੀ ਯਾਤਰਾ ਦੋ ਦਿਨਾਂ ਲਈ ਬੰਦ
ਅੰਤਰਰਾਸ਼ਟਰੀ ਯੋਗ ਦਿਵਸ : ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਲੋਕਾਂ ਨੂੰ ਵਧਾਈ, ਕਿਹਾ- ਯੋਗ ਨੂੰ ਜ਼ਿੰਦਗੀ ਦਾ ਬਣਾਓ ਹਿੱਸਾ
ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ’ਤੇ ਮੁੜ ਹੋਈ EVM ਵੋਟਾਂ ਦੀ ਗਿਣਤੀ, ਹਾਰਿਆ ਹੋਇਆ ਉਮੀਦਵਾਰ ਜਿੱਤਿਆ

ਮੁਹਾਲੀ - ਹਰਿਆਣਾ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਮਾਨਯੋਗ ਸੁਪਰੀਮ ਕੋਰਟ ਨੇ ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਦੇ ਬੁਆਨਾ ਲੱਖੂ ਪਿੰਡ ਦੀ ਗ੍ਰਾਮ ਪੰਚਾਇਤ ਦੇ ਸਰਪੰਚ ਦੀ ਚੋਣ ਨਾਲ ਸਬੰਧਤ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਹੋਰ ਰਿਕਾਰਡਾਂ ਨੂੰ ਤਲਬ ਕੀਤਾ ਹੈ ਅਤੇ ਵੋਟਾਂ ਦੀ ਮੁੜ ਗਿਣਤੀ ਕਰਵਾਈ ਗਈ ਹੈ| ਜਿਸ ਨਾਲ ਪੰਚਾਇਤੀ ਚੋਣਾਂ ਦੇ ਨਤੀਜੇ ਹੀ ਬਦਲ ਗਏ ਹਨ। ਇਹ ਮੁੜ ਗਿਣਤੀ ਮਾਨਯੋਗ ਸੁਪਰੀਮ ਕੋਰਟ ਦੇ ਓ.ਐੱਸ.ਡੀ. (ਰਜਿਸਟਰਾਰ) ਵੱਲੋਂ ਦੋਵਾਂ ਧਿਰਾਂ ਅਤੇ ਉਨ੍ਹਾਂ ਦੇ ਵਕੀਲਾਂ ਦੀ ਮੌਜੂਦਗੀ ਵਿੱਚ ਕੀਤੀ ਗਈ ਅਤੇ ਪੂਰੀ ਕਾਰਵਾਈ ਦੀ ਵੀਡੀਓਗ੍ਰਾਫੀ ਵੀ ਕੀਤੀ ਗਈ ਹੈ।
ਮਾਨਯੋਗ ਸੁਪਰੀਮ ਕੋਰਟ ਦੇ ਬੈਂਚ ਨੇ ਆਪਣੇ 11 ਅਗਸਤ ਦੇ ਹੁਕਮ ਵਿੱਚ ਕਿਹਾ ਕਿ ਡਿਪਟੀ ਕਮਿਸ਼ਨਰ-ਕਮ-ਚੋਣ ਅਧਿਕਾਰੀ ਪਾਣੀਪਤ ਨੂੰ ਇਸ ਸਬੰਧੀ ਦੋ ਦਿਨਾਂ ਦੇ ਅੰਦਰ ਇੱਕ ਨੋਟੀਫਿਕੇਸ਼ਨ ਜਾਰੀ ਕਰਨ ਦਾ ਨਿਰਦੇਸ਼ ਦਿੱਤਾ ਜਾਂਦਾ ਹੈ, ਜਿਸ ਵਿਚ ਅਪੀਲਕਰਤਾ (ਮੋਹਿਤ ਕੁਮਾਰ) ਨੂੰ ਗ੍ਰਾਮ ਪੰਚਾਇਤ ਦਾ ਚੁਣਿਆ ਹੋਇਆ ਸਰਪੰਚ ਘੋਸ਼ਿਤ ਕੀਤਾ ਜਾਵੇ। ਦੱਸ ਦਈਏ ਕਿ ਇਹ ਵਿਵਾਦ 2 ਨਵੰਬਰ 2022 ਨੂੰ ਹੋਈ ਸਰਪੰਚ ਦੀ ਚੋਣ ਨਾਲ ਸਬੰਧਤ ਹੈ, ਜਿਸ ਵਿੱਚ ਕੁਲਦੀਪ ਸਿੰਘ ਨੂੰ ਵਿਰੋਧੀ ਮੋਹਿਤ ਕੁਮਾਰ ਦੇ ਮੁਕਾਬਲੇ ਜੇਤੂ ਘੋਸ਼ਿਤ ਕੀਤਾ ਗਿਆ ਸੀ।
ਅਪੀਲਕਰਤਾ ਮੋਹਿਤ ਕੁਮਾਰ ਨੇ ਪਾਣੀਪਤ ਦੇ ਵਧੀਕ ਸਿਵਲ ਜੱਜ (ਸੀਨੀਅਰ ਡਿਵੀਜ਼ਨ)-ਕਮ-ਚੋਣ ਟ੍ਰਿਬਿਊਨਲ ਅੱਗੇ ਨਤੀਜੇ ਨੂੰ ਚੁਣੌਤੀ ਦਿੰਦੇ ਹੋਏ ਇੱਕ ਚੋਣ ਪਟੀਸ਼ਨ ਦਾਇਰ ਕੀਤੀ, ਜਿਸ 'ਤੇ 22 ਅਪ੍ਰੈਲ 2025 ਨੂੰ ਡਿਪਟੀ ਕਮਿਸ਼ਨਰ-ਕਮ-ਚੋਣ ਅਧਿਕਾਰੀ ਨੂੰ 7 ਮਈ, 2025 ਨੂੰ ਬੂਥ ਨੰਬਰ 69 ਦੀਆਂ ਵੋਟਾਂ ਦੀ ਮੁੜ ਗਿਣਤੀ ਦਾ ਹੁਕਮ ਦਿੱਤਾ ਸੀ। ਹਾਲਾਂਕਿ, ਚੋਣ ਟ੍ਰਿਬਿਊਨਲ ਦੇ ਇਸ ਹੁਕਮ ਨੂੰ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 1 ਜੁਲਾਈ 2025 ਨੂੰ ਰੱਦ ਕਰ ਦਿੱਤਾ ਸੀ। ਫਿਰ ਮੋਹਿਤ ਕੁਮਾਰ ਨੇ ਮਾਨਯੋਗ ਹਾਈਕੋਰਟ ਦੇ ਫੈਸਲੇ ਖ਼ਿਲਾਫ਼ ਮਾਨਯੋਗ ਸੁਪਰੀਮ ਕੋਰਟ ਦਾ ਰੁਖ ਕੀਤਾ। ਇਸ ਤੋਂ ਬਾਅਦ 31 ਜੁਲਾਈ ਨੂੰ ਮਾਨਯੋਗ ਸੁਪਰੀਮ ਕੋਰਟ ਨੇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਹੋਰ ਰਿਕਾਰਡ ਪੇਸ਼ ਕਰਨ ਦਾ ਨਿਰਦੇਸ਼ ਦਿੱਤੇ ਅਤੇ ਮਾਨਯੋਗ ਸੁਪਰੀਮ ਕੋਰਟ ਦੇ ਇੱਕ ਰਜਿਸਟਰਾਰ ਵੱਲੋਂ ਸਿਰਫ਼ ਇੱਕ ਬੂਥ ਦੀ ਬਜਾਏ ਸਾਰੇ ਬੂਥਾਂ ਦੀਆਂ ਵੋਟਾਂ ਦੀ ਮੁੜ ਗਿਣਤੀ ਦਾ ਹੁਕਮ ਦਿੱਤਾ ਗਿਆ। 6 ਅਗਸਤ 2025 ਨੂੰ ਸਾਰੇ ਬੂਥਾਂ ਦੀਆਂ ਵੋਟਾਂ ਦੀ ਮੁੜ ਗਿਣਤੀ ਕੀਤੀ ਗਈ ਅਤੇ ਇੱਕ ਰਿਪੋਰਟ ਪੇਸ਼ ਕੀਤੀ, ਜਿਸ ਵਿੱਚ ਕੁੱਲ 3,767 ਵੋਟਾਂ ਵਿੱਚੋਂ ਪਟੀਸ਼ਨਰ ਮੋਹਿਤ ਕੁਮਾਰ ਨੂੰ 1,051 ਵੋਟਾਂ ਮਿਲੀਆਂ, ਜਦੋਂ ਕਿ ਉਸ ਦੇ ਵਿਰੋਧੀ ਕੁਲਦੀਪ ਸਿੰਘ ਨੂੰ 1,000 ਵੋਟਾਂ ਮਿਲੀਆਂ ਹਨ। ਮਾਨਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ ਮੋਹਿਤ ਕੁਮਾਰ ਨੂੰ ਸਰਪੰਚ ਘੋਸ਼ਿਤ ਕਰ ਦਿੱਤਾ ਗਿਆ|
Leave a Reply
Your email address will not be published. Required fields are marked *