/uploads/images/ads/ad1.webp
Breaking News

ਚੰਡੀਗੜ੍ਹ 'ਚ ਟ੍ਰੈਫ਼ਿਕ ਨਿਯਮ ਤੋੜਨ ਵਾਲੇ ਪੁਲਿਸ ਕਰਮੀਆਂ ਦੀ ਹੁਣ ਖੈਰ ਨਹੀਂ, ਨਵੇਂ ਆਦੇਸ਼ ਕੀਤੇ ਜਾਰੀ

top-news
  • 14 Aug, 2025
/uploads/images/ads/ad1.webp

ਮੁਹਾਲੀ - ਚੰਡੀਗੜ੍ਹ ਵਿੱਚ ਜੇਕਰ ਕੋਈ ਵਿਅਕਤੀ ਟ੍ਰੈਫਿਕ ਨਿਯਮਾਂ ਨੂੰ ਤੋੜਦਾ ਹੈ, ਤਾਂ ਪੁਲਿਸ ਆਮ ਆਦਮੀ ਨੂੰ ਚਲਾਨ ਜਾਰੀ ਕਰਦੀ ਹੈ ਅਤੇ ਉਹਨਾਂ ਨੂੰ ਸੌਂਪਦੀ ਹੈ ਜਾਂ ਸੜਕਾਂ 'ਤੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਰਾਹੀਂ ਚਲਾਨ ਲੋਕਾਂ ਦੇ ਘਰਾਂ ਵਿੱਚ ਭੇਜਿਆ ਜਾਂਦਾ ਹੈ। ਪਰ ਹੁਣ ਚੰਡੀਗੜ੍ਹ ਪੁਲਿਸ ਵੀ ਇਸ ਦੇ ਦਾਇਰੇ ਵਿੱਚ ਆ ਗਈ ਹੈ। ਚੰਡੀਗੜ੍ਹ ਪੁਲਿਸ ਵਿਭਾਗ ਨੇ ਹੁਕਮ ਦਿੱਤਾ ਹੈ ਕਿ ਜੇਕਰ ਕੋਈ ਪੁਲਿਸ ਕਰਮਚਾਰੀ ਨਿਯਮਾਂ ਨੂੰ ਤੋੜਦਾ ਹੈ ਤਾਂ ਉਸ ਨੂੰ ਦੁੱਗਣਾ ਜੁਰਮਾਨਾ ਭਰਨਾ ਪਵੇਗਾ। ਇੰਨਾ ਹੀ ਨਹੀਂ, ਉਹਨਾਂ ਦੇ ਖਿਲਾਫ ਵਿਭਾਗੀ ਜਾਂਚ ਵੀ ਸ਼ੁਰੂ ਕੀਤੀ ਜਾਵੇਗੀ। ਜੇਕਰ ਚੰਡੀਗੜ੍ਹ ਪੁਲਿਸ ਕਰਮਚਾਰੀ ਡਿਊਟੀ ਦੌਰਾਨ ਜਾਂ ਨਿੱਜੀ ਸਮੇਂ ਵਿੱਚ ਟ੍ਰੈਫਿਕ ਨਿਯਮਾਂ ਨੂੰ ਤੋੜਦੇ ਹਨ, ਤਾਂ ਹੁਣ ਉਨ੍ਹਾਂ ਨੂੰ ਸਜਾ ਦਿੱਤੀ ਜਾਵੇਗੀ|

ਡੀ.ਐਸ.ਪੀ. ਟ੍ਰੈਫਿਕ ਐਡਮਿਨ ਅਤੇ ਸਾਊਥ ਵੈਸਟ ਚੰਡੀਗੜ੍ਹ ਵੱਲੋਂ ਜਾਰੀ ਹੁਕਮ ਵਿੱਚ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ ਕਿ ਪੁਲਿਸ ਕਰਮਚਾਰੀ ਵਰਦੀ ਵਿੱਚ ਹੋਣ ਜਾਂ ਸਿਵਲ ਡਰੈੱਸ ਵਿੱਚ, ਸਰਕਾਰੀ ਵਾਹਨ ਚਲਾ ਰਹੇ ਹੋਣ ਜਾਂ ਨਿੱਜੀ ਵਾਹਨ, ਕਿਸੇ ਵੀ ਹਾਲਤ ਵਿੱਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨਹੀਂ ਕੀਤੀ ਜਾਣੀ ਚਾਹੀਦੀ। ਹੁਕਮ ਵਿੱਚ ਕਿਹਾ ਗਿਆ ਹੈ ਕਿ ਹਾਲ ਹੀ ਦੇ ਸਮੇਂ ਵਿੱਚ, ਕੁਝ ਮਾਮਲਿਆਂ ਵਿੱਚ ਪੁਲਿਸ ਕਰਮਚਾਰੀ ਵਰਦੀ ਵਿੱਚ ਗੱਡੀ ਚਲਾਉਂਦੇ ਹੋਏ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਫੜੇ ਗਏ ਸਨ, ਜਿਨ੍ਹਾਂ ਦੀਆਂ ਤਸਵੀਰਾਂ ਪ੍ਰਿੰਟ ਮੀਡੀਆ ਵਿੱਚ ਪ੍ਰਕਾਸ਼ਤ ਹੋਈਆਂ ਸਨ। ਇਸ ਨਾਲ ਚੰਡੀਗੜ੍ਹ ਪੁਲਿਸ ਦਾ ਅਕਸ ਖ਼ਰਾਬ ਹੋਇਆ ਹੈ। 

/uploads/images/ads/ad1.webp

Leave a Reply

Your email address will not be published. Required fields are marked *