Create your Account
Breaking News
ਭਾਰੀ ਮੀਂਹ ਕਾਰਨ ਯਾਤਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ ਜੀ ਦੀ ਯਾਤਰਾ ਦੋ ਦਿਨਾਂ ਲਈ ਬੰਦ
ਅੰਤਰਰਾਸ਼ਟਰੀ ਯੋਗ ਦਿਵਸ : ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਲੋਕਾਂ ਨੂੰ ਵਧਾਈ, ਕਿਹਾ- ਯੋਗ ਨੂੰ ਜ਼ਿੰਦਗੀ ਦਾ ਬਣਾਓ ਹਿੱਸਾ
ਬਰਧਮਾਨ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, 10 ਸ਼ਰਧਾਲੂਆਂ ਦੀ ਮੌਤ ਤੇ 35 ਜ਼ਖਮੀ

ਮੁਹਾਲੀ : ਪੱਛਮੀ ਬੰਗਾਲ ਦੇ ਪੂਰਬੀ ਬਰਧਮਾਨ ਜ਼ਿਲ੍ਹੇ ਵਿੱਚ 15 ਅਗਸਤ ਸਵੇਰੇ ਲਗਭਗ 7:30 ਵਜੇ ਇੱਕ ਬਹੁਤ ਹੀ ਦੁਖਦਾਈ ਸੜਕ ਹਾਦਸਾ ਵਾਪਰਿਆ। ਜਿਸ ਵਿੱਚ 10 ਲੋਕਾਂ ਦੀ ਮੌਤ ਹੋ ਗਈ ਹੈ। ਦੱਸ ਦੇਈਏ ਕਿ 45 ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਨਿੱਜੀ ਬੱਸ ਅਚਾਨਕ ਇੱਕ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਦੁਖਦਾਈ ਘਟਨਾ ਵਿੱਚ ਲਗਭਗ 35 ਲੋਕ ਜ਼ਖਮੀ ਹੋ ਗਏ ਹਨ। ਸਾਰੇ ਸ਼ਰਧਾਲੂ ਪੱਛਮੀ ਬੰਗਾਲ ਤੋਂ ਗੰਗਾ ਵਿੱਚ ਇਸ਼ਨਾਨ ਕਰਨ ਲਈ ਆਏ ਸਨ।
ਸਾਰੇ ਜ਼ਖਮੀਆਂ ਨੂੰ ਬਰਧਮਾਨ ਦੇ ਮੈਡੀਕਲ
ਕਾਲਜ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੂੰ ਸ਼ੱਕ ਹੈ ਕਿ ਬੱਸ ਦਾ ਡਰਾਈਵਰ ਸੌਂ ਗਿਆ,
ਜਿਸ ਕਾਰਨ ਉਹ ਕੰਟਰੋਲ ਗੁਆ ਬੈਠਾ ਅਤੇ ਸੜਕ ਦੇ ਕਿਨਾਰੇ
ਖੜ੍ਹੇ ਟਰੱਕ ਨਾਲ ਟਕਰਾ ਗਿਆ। ਹਾਦਸੇ ਤੋਂ ਬਾਅਦ ਰਾਸ਼ਟਰੀ ਰਾਜਮਾਰਗ 19 'ਤੇ ਨਾਲਾ ਫੈਰੀ ਘਾਟ ਖੇਤਰ ਵਿੱਚ ਆਵਾਜਾਈ
ਵਿੱਚ ਵਿਘਨ ਪਿਆ। ਪੁਲਿਸ ਤੁਰੰਤ ਮੌਕੇ 'ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਫਿਲਹਾਲ ਮਾਮਲੇ ਦੀ ਡੂੰਘਾਈ
ਨਾਲ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਮੰਨਣਾ ਹੈ ਕਿ ਡਰਾਈਵਰ ਦੀ ਨੀਂਦ ਹਾਦਸੇ ਦਾ ਮੁੱਖ
ਕਾਰਨ ਹੋ ਸਕਦੀ ਹੈ।
Leave a Reply
Your email address will not be published. Required fields are marked *