Create your Account
Breaking News
ਭਾਰੀ ਮੀਂਹ ਕਾਰਨ ਯਾਤਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ ਜੀ ਦੀ ਯਾਤਰਾ ਦੋ ਦਿਨਾਂ ਲਈ ਬੰਦ
ਅੰਤਰਰਾਸ਼ਟਰੀ ਯੋਗ ਦਿਵਸ : ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਲੋਕਾਂ ਨੂੰ ਵਧਾਈ, ਕਿਹਾ- ਯੋਗ ਨੂੰ ਜ਼ਿੰਦਗੀ ਦਾ ਬਣਾਓ ਹਿੱਸਾ
ਗਿਆਨੀ ਹਰਪ੍ਰੀਤ ਸਿੰਘ ਨੂੰ ਸਰਬ ਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਚੁਣਿਆ ਗਿਆ

ਮੁਹਾਲੀ - ਅੰਮ੍ਰਿਤਸਰ 'ਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਭਰਤੀ ਕਮੇਟੀ ਵੱਲੋਂ ਐਲਾਨ ਕੀਤਾ ਗਿਆ ਹੈ। ਭਰਤੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਸਰਬ ਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਚੁਣਿਆ ਹੈ। ਬਾਬਾ ਸਰਬਜੋਤ ਸਿੰਘ ਬੇਦੀ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਨਾਮ ਪੇਸ਼ ਕੀਤਾ ਹੈ ਅਤੇ ਸਰਦਾਰ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਦਾ ਸਮਰਥਨ ਕੀਤਾ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬੀਬੀ ਸਤਵੰਤ ਕੌਰ ਪੰਥਕ ਨੂੰ ਕਮੇਟੀ ਦੀ ਚੇਅਰਮੈਨ ਬਣਾਇਆ ਗਿਆ ਹੈ।
ਅੱਜ ਇੱਥੇ ਹੋ ਰਹੇ ਅਕਾਲੀ ਦਲ ਪੰਜ ਮੈਂਬਰੀ
ਭਰਤੀ ਕਮੇਟੀ ਵੱਲੋਂ ਡੈਲੀਗੇਟ ਇਜਲਾਸ ਵਿਚ ਸ਼ਾਮਲ ਹੋਣ ਲਈ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਚਰਨਜੀਤ ਸਿੰਘ ਬਰਾੜ, ਐਡਵੋਕੇਟ ਜਸਬੀਰ ਸਿੰਘ ਘੁੰਮਣ ਅਤੇ ਬਾਬਾ
ਸਰਬਜੋਤ ਸਿੰਘ ਬੇਦੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਤੇ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ
ਡੈਲੀਗੇਟ ਗੁਰਦੁਆਰਾ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਪੁੱਜ ਚੁੱਕੇ ਹਨ।
Leave a Reply
Your email address will not be published. Required fields are marked *