/uploads/images/ads/ad1.webp
Breaking News

ਇੱਕ ਹੱਥ ਨਾਲ ਫੜਿਆ ਸਟੇਰਿੰਗ - ਦੂਜੇ ਨਾਲ ਸਕਰੋਲ ਹੋ ਰਹੀਆਂ ਰੀਲਾਂ, PRTC ਬੱਸ ਡਰਾਈਵਰ ਦੀ ਲਾਪਰਵਾਹੀ ਆਈ ਸਾਹਮਣੇ

top-news
  • 13 Aug, 2025
/uploads/images/ads/ad1.webp

ਮੁਹਾਲੀ - ਪੰਜਾਬ ਦੀ ਸਰਕਾਰੀ ਬੱਸ ਦੇ ਡਰਾਈਵਰ ਦੀ ਇੱਕ ਵੱਡੀ ਲਾਪਰਵਾਹੀ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ| ਵਾਇਰਲ ਹੋ ਰਹੀ ਇਸ ਵੀਡੀਓ ਵਿੱਚ ਸਾਫ਼-ਸਾਫ਼ ਦੇਖਿਆ ਜਾ ਸਕਦਾ ਹੈ ਕਿ ਚਲਦੀ ਪੀ.ਆਰ.ਟੀ.ਸੀ. ਬੱਸ ਵਿੱਚ ਡਰਾਈਵਰ ਨੇ ਇੱਕ ਹੱਥ ਨਾਲ ਸਟੇਰਿੰਗ ਫੜਿਆ ਹੋਇਆ ਹੈ ਅਤੇ ਦੂਜੇ ਹੱਥ ਨਾਲ ਆਪਣੇ ਮੋਬਾਈਲ ਫੋਨ 'ਤੇ ਸੋਸ਼ਲ ਮੀਡੀਆ ਰੀਲਾਂ ਦੇਖ ਰਿਹਾ ਹੈ। ਇਹ ਦ੍ਰਿਸ਼ ਉਸ ਸਮੇਂ ਦੇਖਿਆ ਗਿਆ ਜਦ ਬੱਸ ਪੂਰੀ ਤਰ੍ਹਾਂ ਯਾਤਰੀਆਂ ਨਾਲ ਭਰੀ ਹੋਈ ਸੀ। ਉਸ ਦੀ ਇਹ ਲਾਪਰਵਾਹੀ ਦੀ ਵੀਡੀਓ ਬੱਸ ਵਿੱਚ ਸਵਾਰ ਇੱਕ ਯਾਤਰੀ ਨੇ ਰਿਕਾਰਡ ਕੀਤੀ ਹੈ। ਸੋਸ਼ਲ ਮੀਡੀਆ 'ਤੇ ਪੋਸਟ ਕੀਤਾ, ਜੋ ਕਿ ਹੁਣ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।
ਵੀਡੀਓ ਦੇ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਡਰਾਈਵਰ ਸਵਾਰੀਆਂ ਦੀ ਜਾਨ ਨੂੰ ਖ਼ਤਰੇ ਦੇ ਵਿੱਚ ਪਾਉਂਦਾ ਹੋਇਆ ਨਜ਼ਰ ਆ ਰਿਹਾ ਹੈ।

ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੀ.ਆਰ.ਟੀ.ਸੀ. ਦੇ ਸੁਪਰਡੈਂਟ ਨੇ ਤੁਰੰਤ ਕਾਰਵਾਈ ਕਰਦਿਆਂ ਬਠਿੰਡਾ ਤੋਂ ਚੰਡੀਗੜ੍ਹ ਜਾ ਰਹੀ ਬੱਸ ਨੰਬਰ PB03BH9190 ਦੇ ਡਰਾਈਵਰ ਨੂੰ ਹਟਾ ਦਿੱਤਾ। ਇਨਾਂ ਹੀ ਨਹੀਂ ਉਸ ਵਿਰੁੱਧ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ। ਜੇਕਰ ਪੀ.ਆਰ.ਟੀ.ਸੀ. ਬੱਸਾਂ ਦੀ ਗੱਲ ਕੀਤੀ ਜਾਵੇ ਤਾਂ ਅਕਸਰ ਇਹ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਵਿਵਾਦਾਂ ਦੇ ਵਿੱਚ ਘਿਰੇ ਰਹਿੰਦੇ ਹਨ।

ਸੋਸ਼ਲ ਮੀਡੀਆ 'ਤੇ ਅਜਿਹੀਆਂ ਕਈ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ, ਇਸ ਦੇ ਨਾਲ ਪੀ.ਆਰ.ਟੀ.ਸੀ. ਬੱਸ ਡਰਾਈਵਰ ਬੱਸਾਂ ਨੂੰ ਬਹੁਤ ਤੇਜ਼ ਰਫ਼ਤਾਰ ਨਾਲ ਚਲਾਉਂਦੇ ਹਨ, ਜਿਸ ਕਾਰਨ ਹਾਦਸਾ ਹੋਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਇਹ ਵੀਡੀਓ ਤਾਂ ਸਾਫ਼ ਜ਼ਾਹਰ ਕਰਦੀ ਹੈ ਕਿ ਉਹ ਬਿਨ੍ਹਾਂ ਕੋਈ ਪਰਵਾਹ ਕੀਤੇ ਲੋਕਾਂ ਦੀ ਜਾਨ ਨੂੰ ਖ਼ਤਰੇ ਵਿੱਚ ਪਾ ਰਹੇ ਹੈI ਅਜਿਹੇ ਡਰਾਈਵਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਇਨ੍ਹਾਂ ਹਾਦਸਿਆਂ ਤੋਂ ਬਚਿਆ ਜਾ ਸਕੇI

/uploads/images/ads/ad1.webp

Leave a Reply

Your email address will not be published. Required fields are marked *