/uploads/images/ads/ad1.webp
Breaking News

ਇਨਫੋਰਸਮੈਂਟ ਡਾਇਰੈਕਟੋਰੇਟ ਦਫ਼ਤਰ ਪਹੁੰਚੇ ਕ੍ਰਿਕਟਰ ਸੁਰੇਸ਼ ਰੈਨਾ, ਔਨਲਾਈਨ ਸੱਟੇਬਾਜ਼ੀ ਐਪਸ ਨਾਲ ਸਬੰਧਤ ਮਾਮਲਾ

top-news
  • 13 Aug, 2025
/uploads/images/ads/ad1.webp

ਮੁਹਾਲੀ : ਭਾਰਤ ਦੇ ਸਾਬਕਾ ਕ੍ਰਿਕਟਰ ਸੁਰੇਸ਼ ਰੈਨਾ ਦਿੱਲੀ ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ ਦਫ਼ਤਰ ਪਹੁੰਚੇ ਹਨ। ਇਹ ਮਾਮਲਾ ਸੁਰੇਸ਼ ਰੈਨਾ ਵਿਰੁੱਧ ਚੱਲ ਰਹੀ ਮਨੀ ਲਾਂਡਰਿੰਗ ਜਾਂਚ ਨਾਲ ਸਬੰਧਤ ਹੈ। ਜੋ ਹਾਲ ਹੀ ਵਿੱਚ ਇੱਕ ਵਿਵਾਦਪੂਰਨ ਸੱਟੇਬਾਜ਼ੀ ਐਪ 1xBet ਨਾਲ ਜੁੜਿਆ ਹੋਇਆ ਹੈ। ਦੱਸ ਦੇਈਏ ਕਿ ਸੁਰੇਸ਼ ਰੈਨਾ 1xBet ਐਪ ਦੇ ਬ੍ਰਾਂਡ ਅੰਬੈਸਡਰ ਹਨ। ਸੁਰੇਸ਼ ਰੈਨਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਔਨਲਾਈਨ ਸੱਟੇਬਾਜ਼ੀ ਐਪਸ ਨਾਲ ਸਬੰਧਤ ਇੱਕ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਗਿਆ ਹੈ।  

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਸੰਭਾਵਿਤ ਮਨੀ ਲਾਂਡਰਿੰਗ ਅਤੇ ਗੈਰ-ਕਾਨੂੰਨੀ ਸੱਟੇਬਾਜ਼ੀ ਗਤੀਵਿਧੀਆਂ ਦੀ ਜਾਂਚ ਕਰ ਰਹੇ ਹਨ। ਕ੍ਰਿਕਟਰ ਸੁਰੇਸ਼ ਰੈਨਾ ਤੋਂ ਇਹ ਸਪੱਸ਼ਟ ਕਰਨ ਲਈ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਇਸ ਸੱਟੇਬਾਜ਼ੀ ਐਪ ਨੂੰ ਪ੍ਰਮੋਟ ਕਰਨ ਵਿੱਚ ਕਿਵੇਂ ਸ਼ਾਮਲ ਸਨ।

ਏਜੰਸੀ ਗੈਰ-ਕਾਨੂੰਨੀ ਸੱਟੇਬਾਜ਼ੀ ਐਪਸ ਨਾਲ ਸਬੰਧਤ ਕਈ ਅਜਿਹੇ ਮਾਮਲਿਆਂ ਦੀ ਜਾਂਚ ਕਰ ਰਹੀ ਹੈ, ਜਿਨ੍ਹਾਂ ਤੇ ਕਈ ਲੋਕਾਂ ਅਤੇ ਨਿਵੇਸ਼ਕਾਂ ਨੂੰ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਜਾਂ ਵੱਡੀ ਮਾਤਰਾ ਵਿੱਚ ਟੈਕਸ ਚੋਰੀ ਕਰਨ ਦਾ ਦੋਸ਼ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਅਧਿਕਾਰੀਆਂ ਦੁਆਰਾ ਪੁੱਛਗਿੱਛ ਦੌਰਾਨ ਸੱਟੇਬਾਜ਼ੀ ਐਪ 1xBet ਐਪ ਨਾਲ ਉਨਾਂ ਦੇ ਸਬੰਧਾਂ ਨੂੰ ਸਮਝਣ ਦੀ ਉਮੀਦ ਹੈ। ਇਨਫੋਰਸਮੈਂਟ  ਡਾਇਰੈਕਟੋਰੇਟ ਇਸ ਸੱਟੇਬਾਜ਼ੀ ਐਪ ਦੀ ਮਨੀ ਲਾਂਡਰਿੰਗ ਦੇ ਤਹਿਤ ਜਾਂਚ ਕਰ ਰਹੀ ਹੈ।   

/uploads/images/ads/ad1.webp

Leave a Reply

Your email address will not be published. Required fields are marked *