Create your Account
Breaking News
ਭਾਰੀ ਮੀਂਹ ਕਾਰਨ ਯਾਤਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ ਜੀ ਦੀ ਯਾਤਰਾ ਦੋ ਦਿਨਾਂ ਲਈ ਬੰਦ
ਅੰਤਰਰਾਸ਼ਟਰੀ ਯੋਗ ਦਿਵਸ : ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਲੋਕਾਂ ਨੂੰ ਵਧਾਈ, ਕਿਹਾ- ਯੋਗ ਨੂੰ ਜ਼ਿੰਦਗੀ ਦਾ ਬਣਾਓ ਹਿੱਸਾ
ਅਮਰੀਕਾ ‘ਚ ਸਿੱਖ ਬਜ਼ੁਰਗ 'ਤੇ ਜਾਨਲੇਵਾ ਹਮਲਾ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਘਟਨਾ ਦੀ ਕੀਤੀ ਨਿੰਦਾ

ਮੁਹਾਲੀ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਨਾਰਥ ਹਾਲੀਵੁੱਡ ਵਿੱਚ 70 ਸਾਲਾਂ ਸਿੱਖ ਬਜ਼ੁਰਗ ਹਰਪਾਲ ਸਿੰਘ ’ਤੇ ਹੋਏ ਜਾਨਲੇਵਾ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਲਾਸ ਐਂਜਲਸ ਪੁਲਿਸ ਡਿਪਾਰਟਮੈਂਟ ਅਤੇ ਅਮਰੀਕੀ ਜਾਂਚ ਏਜੰਸੀਆਂ ਮੁਲਜ਼ਮ ਨੂੰ ਸਖ਼ਤ ਸਜ਼ਾ ਦੇਣ ਤਾਂ ਜੋ ਭਵਿੱਖ ਵਿੱਚ ਅਜਿਹਾ ਕਿਸੇ ਹੋਰ ਸਿੱਖ ਵਿਅਕਤੀ 'ਤੇ ਜਾਨਲੇਵਾ ਹਮਲਾ ਨਾ ਹੋਵੇ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਹਮਲੇ ਦੀ ਮਨਸ਼ਾ ਨੂੰ ਸਮਝਣਾ ਜ਼ਰੂਰੀ ਹੈ ਅਤੇ ਇਸ ਨੂੰ ਨਫ਼ਰਤੀ ਅਪਰਾਧ ਵਜੋਂ ਦਰਜ ਕਰਕੇ ਜਾਂਚ ਕੀਤਾ ਜਾਵੇ।
ਜਾਣਕਾਰੀ
ਅਨੁਸਾਰ ਬਜ਼ੁਰਗ ਹਰਪਾਲ ਸਿੰਘ ਸੈਟੀਕੋਏ ਸਟ੍ਰੀਟ ਨੇੜੇ ਪੈਦਲ ਜਾ ਰਹੇ ਸਨ ਜਦੋਂ ਇੱਕ ਵਿਅਕਤੀ ਨੇ
ਗੋਲਫ ਨਾਲ ਉਨ੍ਹਾਂ ’ਤੇ
ਹਮਲਾ ਕੀਤਾ। ਇਸ ਹਮਲੇ ਕਾਰਨ ਹਰਪਾਲ ਸਿੰਘ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ
ਹਨ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਜਥੇਦਾਰ
ਕੁਲਦੀਪ ਸਿੰਘ ਗੜਗੱਜ ਨੇ ਮੰਗ ਕੀਤੀ ਕਿ ਪੁਲਿਸ ਹਮਲੇ ਦੀ ਮਨਸ਼ਾ ਦਾ ਖੁਲਾਸਾ ਕਰੇ। ਜਥੇਦਾਰ
ਕੁਲਦੀਪ ਸਿੰਘ ਗੜਗੱਜ ਨੇ ਐੱਫ.ਬੀ.ਆਈ. ਦੀ 2024 ਦੀ ਨਫ਼ਰਤੀ ਅਪਰਾਧ ਰਿਪੋਰਟ ਦਾ ਹਵਾਲਾ ਦਿੰਦਿਆਂ
ਕਿਹਾ ਕਿ ਅਮਰੀਕਾ ਵਿੱਚ ਸਿੱਖਾਂ ਵਿਰੁੱਧ ਨਫ਼ਰਤੀ ਹਮਲਿਆਂ ਵਿੱਚ ਕੁਝ ਕਮੀ ਆਈ ਹੈ। ਉਨ੍ਹਾਂ
ਅਮਰੀਕਾ ਵਿੱਚ ਵਸਦੇ ਸਿੱਖਾਂ ਨੂੰ ਅਜਿਹੇ ਮਾਮਲਿਆਂ ਵਿਰੁੱਧ ਇਕਜੁੱਟ ਹੋਣ ਅਤੇ ਸਥਾਨਕ ਪ੍ਰਸ਼ਾਸਨ
ਕੋਲ ਸੁਰੱਖਿਆ ਪ੍ਰਬੰਧਾਂ ਦੀ ਮੰਗ ਕਰਨ ਦਾ ਸੱਦਾ ਦਿੱਤਾ।
ਜਥੇਦਾਰ
ਕੁਲਦੀਪ ਸਿੰਘ ਗੜਗੱਜ ਨੇ ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਨੂੰ ਸੁਚੇਤ ਅਤੇ ਸ਼ਸਤਰਧਾਰੀ ਰਹਿਣ ਦੀ
ਸਲਾਹ ਦਿੱਤੀ ਹੈ,
ਤਾਂ ਜੋ ਹਮਲਿਆਂ ਦਾ ਸਾਹਮਣਾ ਕੀਤਾ ਜਾ ਸਕੇ।
ਉਨ੍ਹਾਂ ਸੁਝਾਅ ਦਿੱਤਾ ਕਿ ਬਜ਼ੁਰਗਾਂ ਨੂੰ ਇਕੱਲੇ ਬਾਹਰ ਨਾ ਭੇਜਿਆ ਜਾਵੇ ਅਤੇ ਸੈਰ ਲਈ ਭੀੜ-ਭੜੱਕੇ
ਵਾਲੀਆਂ ਥਾਵਾਂ ’ਤੇ ਜਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਸਿੱਖ ’ਤੇ ਹਮਲਾ ਸਮੁੱਚੀ ਸਿੱਖ ਕੌਮ ਨੂੰ ਚੁਣੌਤੀ
ਦੇਣ ਦੇ ਬਰਾਬਰ ਹੈ ਅਤੇ ਅਜਿਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਨਜਿੱਠਣ ਦੀ ਲੋੜ ਹੈ। ਜਥੇਦਾਰ
ਕੁਲਦੀਪ ਸਿੰਘ ਗੜਗੱਜ ਨੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਅਪੀਲ ਕੀਤੀ ਕਿ
ਅਮਰੀਕਾ ਵਿੱਚ ਭਾਰਤੀ ਮਿਸ਼ਨ ਰਾਹੀਂ ਬਜ਼ੁਰਗ ਹਰਪਾਲ ਸਿੰਘ ’ਤੇ ਹਮਲੇ ਨੂੰ ਨਫ਼ਰਤੀ ਅਪਰਾਧ ਵਜੋਂ ਦਰਜ
ਕਰਵਾਇਆ ਜਾਵੇ ਅਤੇ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
Leave a Reply
Your email address will not be published. Required fields are marked *